ਮੱਤੀਯਾਹ 12

ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਉਸਨੇ ਆਪਣੇ ਸਾਥੀਆ ਨਾਲ ਚੜਾਵੇ ਦੀਆਂਂ ਰੋਟੀਆਂ ਖਾਧੀਆਂ, ਜਿਹੜੀਆਂ ਉਸਨੂੰ ਅਤੇ ਉਸਦੇ ਸਾਥੀਆ ਲਈ ਖਾਣਾ ਬਿਵਸਥਾ ਦੇ ਅਨੁਸਾਰ ਯੋਗ ਨਹੀਂ ਸੀ, ਪਰ ਉਹ ਸਿਰਫ ਜਾਜਕਾਂ ਲਈ ਸਨ।

Matthew 12:4 (UKJV) How he entered into the house of God, and did eat the showbread, which was not lawful for him to eat, neither for them which were with him, but only for the priests?

2ਅਤੇ ਜਦੋਂ ਫ਼ਰੀਸੀਆਂ ਨੇ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਕਿਹਾ, “ਵੇਖ! ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਤੇ ਕਰਨਾ ਬਿਵਸਥਾ ਅਨੁਸਾਰ ਮਨ੍ਹਾ ਹੈ।”

3ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਇਹ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਸਨ?

4ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਉਸਨੇ ਆਪਣੇ ਸਾਥੀਆ ਨਾਲ ਚੜਾਵੇ ਦੀਆਂਂ ਰੋਟੀਆਂ ਖਾਧੀਆਂ, ਜਿਹੜੀਆਂ ਉਸਨੂੰ ਅਤੇ ਉਸਦੇ ਸਾਥੀਆ ਲਈ ਖਾਣਾ ਬਿਵਸਥਾ ਦੇ ਅਨੁਸਾਰ ਯੋਗ ਨਹੀਂ ਸੀ, ਪਰ ਉਹ ਸਿਰਫ ਜਾਜਕਾਂ ਲਈ ਸਨ।

5ਅਤੇ ਕੀ ਤੁਸੀਂ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰਕੇ ਵੀ ਨਿਰਦੋਸ਼ ਹਨ?

6ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇੱਥੇ ਇੱਕ ਅਜਿਹਾ ਵੀ ਹੈ, ਜਿਹੜਾ ਹੈਕਲ ਨਾਲੋਂ ਵੱਡਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.