ਮੱਤੀਯਾਹ 12

ਜਿਸ ਤਰ੍ਹਾਂ ਯੋਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਇੱਕ ਵੱਡੀ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।

Matthew 12:40 (UKJV) For as Jonas was three days and three nights in the whale's belly; so shall the Son of man be three days and three nights in the heart of the earth.

38ਇੱਕ ਦਿਨ ਕੁਝ ਫ਼ਰੀਸੀਆਂ ਅਤੇ ਕਾਨੂੰਨ ਦੇ ਸਿਖਾਉਣ ਵਾਲਿਆਂ ਨੇ ਉਸਨੂੰ ਕਿਹਾ, “ਗੁਰੂ ਜੀ, ਅਸੀਂ ਤੇਰੇ ਕੋਲੋਂ ਕੋਈ ਚਿੰਨ੍ਹ ਵੇਖਣਾ ਚਾਹੁੰਦੇ ਹਾਂ।”

39ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕਿ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ! ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ, ਉਹਨਾਂ ਨੂੰ ਕੋਈ ਹੋਰ ਚਿੰਨ੍ਹ ਨਹੀਂ ਦਿੱਤਾ ਜਾਵੇਗਾ।

40ਜਿਸ ਤਰ੍ਹਾਂ ਯੋਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਇੱਕ ਵੱਡੀ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।

41ਨੀਨਵਾਹ ਸ਼ਹਿਰ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਹਨਾਂ ਨੇ ਯੋਨਾਹ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਯੋਨਾਹ ਨਾਲੋਂ ਵੀ ਵੱਡਾ ਹੈ।

42ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.