40ਜਿਸ ਤਰ੍ਹਾਂ ਯੋਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਇੱਕ ਵੱਡੀ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।
41ਨੀਨਵਾਹ ਸ਼ਹਿਰ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਹਨਾਂ ਨੇ ਯੋਨਾਹ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਯੋਨਾਹ ਨਾਲੋਂ ਵੀ ਵੱਡਾ ਹੈ।
42ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।
43“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ।
44ਅਤੇ ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’ ਅਤੇ ਜਦੋਂ ਆ ਕੇ ਉਸਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।