42ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।
43“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ।
44ਅਤੇ ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’ ਅਤੇ ਜਦੋਂ ਆ ਕੇ ਉਸਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।
45ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦਿੰਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।”
46ਜਦੋਂ ਯਿਸ਼ੂ ਇਕੱਠੀ ਹੋਈ ਭੀੜ ਨਾਲ ਗੱਲਾਂ ਕਰ ਰਹੇ ਸਨ, ਉਸ ਸਮੇਂ ਉਹਨਾਂ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਯਿਸ਼ੂ ਨਾਲ ਗੱਲ ਕਰਨੀ ਚਾਹੁੰਦੇ ਸਨ।