ਮੱਤੀਯਾਹ 12

ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦਿੰਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।”

Matthew 12:45 (UKJV) Then goes he, and takes with himself seven other spirits more wicked than himself, and they enter in and dwell there: and the last state of that man is worse than the first. Even so shall it be also unto this wicked generation.

43“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ।

44ਅਤੇ ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’ ਅਤੇ ਜਦੋਂ ਆ ਕੇ ਉਸਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।

45ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦਿੰਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।”

46ਜਦੋਂ ਯਿਸ਼ੂ ਇਕੱਠੀ ਹੋਈ ਭੀੜ ਨਾਲ ਗੱਲਾਂ ਕਰ ਰਹੇ ਸਨ, ਉਸ ਸਮੇਂ ਉਹਨਾਂ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਯਿਸ਼ੂ ਨਾਲ ਗੱਲ ਕਰਨੀ ਚਾਹੁੰਦੇ ਸਨ।

47ਕਿਸੇ ਨੇ ਯਿਸ਼ੂ ਨੂੰ ਆਖਿਆ, “ਤੁਹਾਡੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਤੁਹਾਡੇ ਨਾਲ ਗੱਲ ਕਰਨੀ ਚਾਹੁੰਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.