8ਅਤੇ ਕੁਝ ਬੀਜ ਚੰਗੀ ਜ਼ਮੀਨ ਤੇ ਡਿੱਗਿਆ ਅਤੇ ਫ਼ਲ ਲਿਆਇਆ, ਕੁਝ ਸੌ ਗੁਣਾ, ਕੁਝ ਸੱਠ ਗੁਣਾ ਅਤੇ ਕੁਝ ਤੀਹ ਗੁਣਾ।
9ਜਿਸ ਦੇ ਕੰਨ ਹੋਣ ਉਹ ਸੁਣੇ ਲਵੇ।”
10ਚੇਲਿਆਂ ਨੇ ਨੇੜੇ ਜਾ ਕੇ ਉਸ ਤੋਂ ਪੁੱਛਿਆ, “ਤੁਸੀਂ ਉਹਨਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦੇ ਹੋ?”
11ਉਸ ਨੇ ਉੱਤਰ ਦਿੱਤਾ, “ਕਿਉਂਕਿ ਸਵਰਗ ਦੇ ਰਾਜ ਦੇ ਭੇਤਾਂ ਦਾ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਉਹਨਾਂ ਨੂੰ ਨਹੀਂ।
12ਕਿਉਂਕਿ ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ, ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਦੇ ਕੋਲ ਨਹੀਂ ਹੈ, ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।