15ਕਿਉਂ ਜੋ ਇਸ ਪਰਜਾ ਦੇ ਲੋਕਾਂ ਦਾ ਦਿਲ ਕਠੋਰ ਹੋ ਗਿਆ ਹੈ, ਅਤੇ ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ, ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ, ਅਤੇ ਆਪਣੇ ਕੰਨਾਂ ਨਾਲ ਸੁਣਦੇ, ਉਹ ਦਿਲ ਨਾਲ ਸਮਝਦੇ, ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ।’
16ਪਰ ਮੁਬਾਰਕ ਹਨ ਤੁਹਾਡੀਆਂ ਅੱਖਾਂ ਕਿਉਂ ਜੋ ਇਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਇਹ ਸੁਣਦੇ ਹਨ।
17ਇਸ ਲਈ ਮੈਂ ਤੁਹਾਨੂੰ ਸੱਚ ਆਖਦਾ ਹਾਂ, ਬਹੁਤ ਸਾਰੇ ਨਬੀ ਅਤੇ ਧਰਮੀ ਲੋਕ ਚਾਹੁੰਦੇ ਸਨ, ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਉਹ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।
18“ਹੁਣ ਬੀਜ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਮਤਲਬ ਸਮਝੋ:
19ਜਦੋਂ ਕੋਈ ਵੀ ਰਾਜ ਦੇ ਵਚਨ ਬਾਰੇ ਸੁਣਦਾ ਹੈ ਪਰ ਨਹੀਂ ਸਮਝਦਾ, ਤਾਂ ਸ਼ੈਤਾਨ ਆ ਕੇ ਜੋ ਕੁਝ ਵੀ ਉਸਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ, ਇਹ ਉਹ ਬੀਜ ਹੈ ਜਿਹੜਾ ਰਾਹ ਦੇ ਕੰਢੇ ਵੱਲ ਡਿੱਗਿਆ ਸੀ।