ਮੱਤੀਯਾਹ 13

ਅਤੇ ਬਹੁਤ ਵੱਡੀ ਭੀੜ ਉਸਦੇ ਆਲੇ-ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਿਆ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।

Matthew 13:2 (UKJV) And great multitudes were gathered together unto him, so that he went into a ship, and sat; and the whole multitude stood on the shore.

1ਉਸੇ ਦਿਨ ਯਿਸ਼ੂ ਘਰੋਂ ਨਿਕਲ ਕੇ ਝੀਲ ਦੇ ਕਿਨਾਰੇ ਜਾ ਕੇ ਬੈਠ ਗਏ।

2ਅਤੇ ਬਹੁਤ ਵੱਡੀ ਭੀੜ ਉਸਦੇ ਆਲੇ-ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਿਆ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।

3ਤਾਂ ਉਸ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਦੱਸੀਆਂ: “ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ

4ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.