ਮੱਤੀਯਾਹ 13

ਪਰ ਕਿਉਂਕਿ ਇਸ ਦੀਆਂਂ ਜੜ੍ਹਾਂ ਨਹੀਂ ਹਨ, ਉਹ ਥੋੜ੍ਹੇ ਸਮੇਂ ਲਈ ਰਹਿੰਦਾ ਹੈ, ਪਰ ਜਦੋਂ ਵਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।

Matthew 13:21 (UKJV) Yet has he not root in himself, but endures for a while: for when tribulation or persecution arises because of the word, by and by he is offended.

19ਜਦੋਂ ਕੋਈ ਵੀ ਰਾਜ ਦੇ ਵਚਨ ਬਾਰੇ ਸੁਣਦਾ ਹੈ ਪਰ ਨਹੀਂ ਸਮਝਦਾ, ਤਾਂ ਸ਼ੈਤਾਨ ਆ ਕੇ ਜੋ ਕੁਝ ਵੀ ਉਸਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ, ਇਹ ਉਹ ਬੀਜ ਹੈ ਜਿਹੜਾ ਰਾਹ ਦੇ ਕੰਢੇ ਵੱਲ ਡਿੱਗਿਆ ਸੀ।

20ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਇਹ ਦਰਸਾਉਂਦਾ ਹੈ, ਜੋ ਵਚਨ ਸੁਣ ਕੇ ਝੱਟ ਖੁਸ਼ੀ ਨਾਲ ਮੰਨ ਲੈਂਦਾ ਹੈ।

21ਪਰ ਕਿਉਂਕਿ ਇਸ ਦੀਆਂਂ ਜੜ੍ਹਾਂ ਨਹੀਂ ਹਨ, ਉਹ ਥੋੜ੍ਹੇ ਸਮੇਂ ਲਈ ਰਹਿੰਦਾ ਹੈ, ਪਰ ਜਦੋਂ ਵਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।

22ਅਤੇ ਜਿਹੜਾ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਉਹ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ ਜੋ ਵਚਨ ਸੁਣਦੇ ਹਨ, ਪਰ ਇਸ ਸੰਸਾਰ ਦੀਆਂਂ ਚਿੰਤਾਵਾਂ ਅਤੇ ਧਨ-ਦੌਲਤ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫ਼ਲ ਨਹੀਂ ਦਿੰਦਾ।

23ਪਰ ਜਿਹੜਾ ਬੀਜ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਉਹ ਇਸ ਨੂੰ ਦਰਸਾਉਂਦਾ ਹੈ ਕਿ ਜੋ ਵਚਨ ਸੁਣਦਾ ਅਤੇ ਸਮਝਦਾ ਹੈ, ਉਹ ਜ਼ਰੂਰ ਫ਼ਲ ਦਿੰਦਾ ਹੈ ਅਤੇ ਕੋਈ ਸੌ ਗੁਣਾ, ਕੋਈ ਸੱਠ ਗੁਣਾ, ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.