20ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਇਹ ਦਰਸਾਉਂਦਾ ਹੈ, ਜੋ ਵਚਨ ਸੁਣ ਕੇ ਝੱਟ ਖੁਸ਼ੀ ਨਾਲ ਮੰਨ ਲੈਂਦਾ ਹੈ।
21ਪਰ ਕਿਉਂਕਿ ਇਸ ਦੀਆਂਂ ਜੜ੍ਹਾਂ ਨਹੀਂ ਹਨ, ਉਹ ਥੋੜ੍ਹੇ ਸਮੇਂ ਲਈ ਰਹਿੰਦਾ ਹੈ, ਪਰ ਜਦੋਂ ਵਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
22ਅਤੇ ਜਿਹੜਾ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਉਹ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ ਜੋ ਵਚਨ ਸੁਣਦੇ ਹਨ, ਪਰ ਇਸ ਸੰਸਾਰ ਦੀਆਂਂ ਚਿੰਤਾਵਾਂ ਅਤੇ ਧਨ-ਦੌਲਤ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫ਼ਲ ਨਹੀਂ ਦਿੰਦਾ।
23ਪਰ ਜਿਹੜਾ ਬੀਜ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਉਹ ਇਸ ਨੂੰ ਦਰਸਾਉਂਦਾ ਹੈ ਕਿ ਜੋ ਵਚਨ ਸੁਣਦਾ ਅਤੇ ਸਮਝਦਾ ਹੈ, ਉਹ ਜ਼ਰੂਰ ਫ਼ਲ ਦਿੰਦਾ ਹੈ ਅਤੇ ਕੋਈ ਸੌ ਗੁਣਾ, ਕੋਈ ਸੱਠ ਗੁਣਾ, ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
24ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, “ਕਿ ਸਵਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।