1ਉਸੇ ਦਿਨ ਯਿਸ਼ੂ ਘਰੋਂ ਨਿਕਲ ਕੇ ਝੀਲ ਦੇ ਕਿਨਾਰੇ ਜਾ ਕੇ ਬੈਠ ਗਏ।
2ਅਤੇ ਬਹੁਤ ਵੱਡੀ ਭੀੜ ਉਸਦੇ ਆਲੇ-ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਿਆ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।
3ਤਾਂ ਉਸ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਦੱਸੀਆਂ: “ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ
4ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆ।
5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।