ਮੱਤੀਯਾਹ 13

ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ: “ਸਵਰਗ ਦਾ ਰਾਜ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਕਿਸੇ ਆਦਮੀ ਨੇ ਲਿਆ ਅਤੇ ਆਪਣੇ ਖੇਤ ਵਿੱਚ ਬੀਜਿਆ।

Matthew 13:31 (UKJV) Another parable put he forth unto them, saying, The kingdom of heaven is like to a grain of mustard seed, which a man took, and sowed in his field:

29“ਉਸਨੇ ਕਿਹਾ, ‘ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟਣ ਦੇ ਸਮੇਂ ਕਣਕ ਨੂੰ ਵੀ ਨਾਲ ਹੀ ਪੁੱਟ ਦਿਓ।

30ਵਾਢੀ ਤੱਕ ਦੋਵੇਂ ਇਕੱਠੇ ਹੀ ਵਧਣ ਦਿਓ। ਉਸ ਸਮੇਂ ਮੈਂ ਵੱਢਣ ਵਾਲਿਆਂ ਨੂੰ ਕਹਾਂਗਾ: ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਉਨ੍ਹਾਂ ਨੂੰ ਸਾੜੇ ਜਾਣ ਵਾਲੇ ਗਠੜਿਆਂ ਵਿੱਚ ਬੰਨ੍ਹੋ; ਫਿਰ ਕਣਕ ਨੂੰ ਇਕੱਠਾ ਕਰੋ ਅਤੇ ਇਸ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।’ ”

31ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ: “ਸਵਰਗ ਦਾ ਰਾਜ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਕਿਸੇ ਆਦਮੀ ਨੇ ਲਿਆ ਅਤੇ ਆਪਣੇ ਖੇਤ ਵਿੱਚ ਬੀਜਿਆ।

32ਭਾਵੇਂ ਉਹ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ, ਪਰ ਜਦੋਂ ਉੱਗਦਾ ਹੈ ਤਾਂ ਬਾਗ਼ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ ਅਤੇ ਇੱਕ ਰੁੱਖ ਬਣ ਜਾਂਦਾ ਅਤੇ ਅਕਾਸ਼ ਦੇ ਪੰਛੀ ਆ ਕੇ ਉਸ ਦੀਆਂਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ ਹਨ।”

33ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: “ਸਵਰਗ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਸਤਾਈ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.