ਮੱਤੀਯਾਹ 13

ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: “ਸਵਰਗ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਸਤਾਈ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।”

Matthew 13:33 (UKJV) Another parable spoke he unto them; The kingdom of heaven is like unto leaven, which a woman took, and hid in three measures of meal, till the whole was leavened.

31ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ: “ਸਵਰਗ ਦਾ ਰਾਜ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਕਿਸੇ ਆਦਮੀ ਨੇ ਲਿਆ ਅਤੇ ਆਪਣੇ ਖੇਤ ਵਿੱਚ ਬੀਜਿਆ।

32ਭਾਵੇਂ ਉਹ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ, ਪਰ ਜਦੋਂ ਉੱਗਦਾ ਹੈ ਤਾਂ ਬਾਗ਼ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ ਅਤੇ ਇੱਕ ਰੁੱਖ ਬਣ ਜਾਂਦਾ ਅਤੇ ਅਕਾਸ਼ ਦੇ ਪੰਛੀ ਆ ਕੇ ਉਸ ਦੀਆਂਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ ਹਨ।”

33ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: “ਸਵਰਗ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਸਤਾਈ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।”

34ਇਹ ਸਾਰੀਆਂ ਗੱਲਾਂ ਯਿਸ਼ੂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਸੁਣਾਉਦੇ ਸਨ; ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਹਨਾਂ ਨੂੰ ਕੁਝ ਨਹੀਂ ਬੋਲਦੇ ਸਨ।

35ਤਾਂ ਜਿਹੜਾ ਵਚਨ ਨਬੀਆਂ ਦੁਆਰਾ ਬੋਲਿਆ ਗਿਆ ਸੀ ਉਹ ਪੂਰਾ ਹੋਵੇ: “ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਹਨਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਸ੍ਰਿਸ਼ਟੀ ਦੇ ਸ਼ੁਰੂਆਤ ਤੋਂ ਗੁਪਤ ਰਹੀਆ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.