ਮੱਤੀਯਾਹ 13

“ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਸੁੱਟ ਦਿੱਤੀ ਜਾਂਦੀ ਹੈ, ਉਸੇ ਤਰ੍ਹਾਂ ਇਸ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।

Matthew 13:40 (UKJV) As therefore the tares are gathered and burned in the fire; so shall it be in the end of this world.

38ਖੇਤ ਸੰਸਾਰ ਹੈ ਅਤੇ ਚੰਗੇ ਬੀਜ ਰਾਜ ਦੇ ਲੋਕ ਹਨ। ਜੰਗਲੀ ਬੂਟੀ ਦੁਸ਼ਟ ਲੋਕ ਹਨ,

39ਅਤੇ ਉਹ ਜਿਸ ਦੁਸ਼ਮਣ ਨੇ ਉਸਨੂੰ ਬੀਜਿਆ, ਉਹ ਦੁਸ਼ਟ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗਦੂਤ ਹਨ।

40“ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਸੁੱਟ ਦਿੱਤੀ ਜਾਂਦੀ ਹੈ, ਉਸੇ ਤਰ੍ਹਾਂ ਇਸ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।

41ਮਨੁੱਖ ਦਾ ਪੁੱਤਰ ਆਪਣੇ ਸਵਰਗਦੂਤਾਂ ਨੂੰ ਭੇਜੇਗਾ ਅਤੇ ਉਹ ਉਸਦੇ ਰਾਜ ਵਿੱਚੋਂ ਹਰ ਚੀਜ਼ ਬਾਹਰ ਕੱਢ ਦੇਣਗੇ ਜੋ ਪਾਪ ਕਰਨ ਅਤੇ ਬੁਰਿਆਈ ਕਰਨ ਦਾ ਕਾਰਨ ਹੈ।

42ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.