39ਅਤੇ ਉਹ ਜਿਸ ਦੁਸ਼ਮਣ ਨੇ ਉਸਨੂੰ ਬੀਜਿਆ, ਉਹ ਦੁਸ਼ਟ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗਦੂਤ ਹਨ।
40“ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਸੁੱਟ ਦਿੱਤੀ ਜਾਂਦੀ ਹੈ, ਉਸੇ ਤਰ੍ਹਾਂ ਇਸ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।
41ਮਨੁੱਖ ਦਾ ਪੁੱਤਰ ਆਪਣੇ ਸਵਰਗਦੂਤਾਂ ਨੂੰ ਭੇਜੇਗਾ ਅਤੇ ਉਹ ਉਸਦੇ ਰਾਜ ਵਿੱਚੋਂ ਹਰ ਚੀਜ਼ ਬਾਹਰ ਕੱਢ ਦੇਣਗੇ ਜੋ ਪਾਪ ਕਰਨ ਅਤੇ ਬੁਰਿਆਈ ਕਰਨ ਦਾ ਕਾਰਨ ਹੈ।
42ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।
43ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਸ ਦੇ ਕੰਨ ਹਨ ਉਹ ਸੁਣੇ।”