43ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਸ ਦੇ ਕੰਨ ਹਨ ਉਹ ਸੁਣੇ।”
44“ਸਵਰਗ ਦਾ ਰਾਜ ਖੇਤ ਵਿੱਚ ਲੁਕੇ ਹੋਏ ਖ਼ਜ਼ਾਨੇ ਵਰਗਾ ਹੈ। ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਸ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।
45“ਫੇਰ, ਸਵਰਗ ਦਾ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।
46ਜਦ ਉਸਨੂੰ ਇੱਕ ਮੋਤੀ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸਨੂੰ ਖਰੀਦ ਲਿਆਂ।
47“ਇੱਕ ਵਾਰ ਫਿਰ, ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।