ਮੱਤੀਯਾਹ 13

ਸੋ ਇਸੇ ਤਰ੍ਹਾਂ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ ਸਵਰਗਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰਨਗੇ।

Matthew 13:49 (UKJV) So shall it be at the end of the world: the angels shall come forth, and sever the wicked from among the just,

47“ਇੱਕ ਵਾਰ ਫਿਰ, ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।

48ਜਦੋਂ ਉਹ ਭਰ ਗਿਆ ਤਾਂ ਮਛੇਰਿਆ ਨੇ ਉਸਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।

49ਸੋ ਇਸੇ ਤਰ੍ਹਾਂ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ ਸਵਰਗਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰਨਗੇ।

50ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।”

51ਯਿਸ਼ੂ ਨੇ ਪੁੱਛਿਆ, “ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ?” ਉਹਨਾਂ ਨੇ ਜਵਾਬ ਦਿੱਤਾ, “ਜੀ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.