3ਤਾਂ ਉਸ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਦੱਸੀਆਂ: “ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ
4ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆ।
5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।
6ਪਰ ਜਦੋਂ ਸੂਰਜ ਚੜਿਆ, ਤਾਂ ਉਹ ਪੌਦਾ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
7ਅਤੇ ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ।