49ਸੋ ਇਸੇ ਤਰ੍ਹਾਂ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ ਸਵਰਗਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰਨਗੇ।
50ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।”
51ਯਿਸ਼ੂ ਨੇ ਪੁੱਛਿਆ, “ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ?” ਉਹਨਾਂ ਨੇ ਜਵਾਬ ਦਿੱਤਾ, “ਜੀ ਹਾਂ।”
52ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਸ ਲਈ ਹਰ ਇੱਕ ਨੇਮ ਦਾ ਉਪਦੇਸ਼ਕ ਜਿਹੜਾ ਸਵਰਗ ਰਾਜ ਵਿੱਚ ਇੱਕ ਚੇਲਾ ਬਣ ਗਿਆ ਹੈ, ਉਹ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”
53ਜਦੋਂ ਯਿਸ਼ੂ ਨੇ ਇਨ੍ਹਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।