51ਯਿਸ਼ੂ ਨੇ ਪੁੱਛਿਆ, “ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ?” ਉਹਨਾਂ ਨੇ ਜਵਾਬ ਦਿੱਤਾ, “ਜੀ ਹਾਂ।”
52ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਸ ਲਈ ਹਰ ਇੱਕ ਨੇਮ ਦਾ ਉਪਦੇਸ਼ਕ ਜਿਹੜਾ ਸਵਰਗ ਰਾਜ ਵਿੱਚ ਇੱਕ ਚੇਲਾ ਬਣ ਗਿਆ ਹੈ, ਉਹ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”
53ਜਦੋਂ ਯਿਸ਼ੂ ਨੇ ਇਨ੍ਹਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।
54ਅਤੇ ਆਪਣੇ ਜੱਦੀ ਸ਼ਹਿਰ ਨਾਜ਼ਰੇਥ ਵੱਲ ਚੱਲ ਪਿਆ, ਉਸਨੇ ਉਹਨਾਂ ਦੇ ਪ੍ਰਾਰਥਨਾ ਸਥਾਨ ਵਿੱਚ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਹ ਹੈਰਾਨ ਹੋ ਕੇ ਇੱਕ ਦੂਸਰੇ ਨੂੰ ਕਹਿਣ ਲੱਗੇ, “ਕਿ ਇਸ ਆਦਮੀ ਨੂੰ ਇਹ ਬੁੱਧ ਅਤੇ ਇਹ ਚਮਤਕਾਰੀ ਸ਼ਕਤੀ ਕਿੱਥੋਂ ਮਿਲੀ?
55ਕੀ ਇਹ ਤਰਖਾਣ ਦਾ ਪੁੱਤਰ ਨਹੀਂ? ਅਤੇ ਇਸਦੀ ਮਾਤਾ ਦਾ ਨਾਮ ਮਰਿਯਮ ਨਹੀਂ ਅਤੇ ਇਹ ਦੇ ਭਰਾ ਯਾਕੋਬ, ਯੋਸੇਫ਼ ਸ਼ਿਮਓਨ ਤੇ ਯਹੂਦਾਹ ਨਹੀਂ ਹਨ?