ਮੱਤੀਯਾਹ 14

ਤਾਂ ਯੋਹਨ ਦੇ ਚੇਲੇ ਆਏ ਅਤੇ ਉਸਦੀ ਲਾਸ਼ ਨੂੰ ਲੈ ਗਏ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸ਼ੂ ਨੂੰ ਖ਼ਬਰ ਦਿੱਤੀ।

Matthew 14:12 (UKJV) And his disciples came, and took up the body, and buried it, and went and told Jesus.

10ਅਤੇ ਜੇਲ੍ਹ ਵਿੱਚ ਸਿਪਾਹੀਆਂ ਨੂੰ ਭੇਜ ਕੇ ਯੋਹਨ ਦਾ ਸਿਰ ਕੱਟਵਾ ਦਿੱਤਾ।

11ਅਤੇ ਉਸਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ, ਉਸ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।

12ਤਾਂ ਯੋਹਨ ਦੇ ਚੇਲੇ ਆਏ ਅਤੇ ਉਸਦੀ ਲਾਸ਼ ਨੂੰ ਲੈ ਗਏ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸ਼ੂ ਨੂੰ ਖ਼ਬਰ ਦਿੱਤੀ।

13ਜਦੋਂ ਯਿਸ਼ੂ ਨੇ ਇਹ ਸੁਣਿਆ, ਉਹ ਉੱਥੋਂ ਕਿਸ਼ਤੀ ਉੱਤੇ ਬੈਠ ਕੇ ਇੱਕ ਇਕਾਂਤ ਜਗ੍ਹਾ ਵਿੱਚ ਅਲੱਗ ਚੱਲਿਆ ਗਿਆ। ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।

14ਜਦੋਂ ਯਿਸ਼ੂ ਉੱਥੇ ਪਹੁੰਚੇ ਤਾਂ ਉਸਨੇ ਇੱਕ ਵੱਡੀ ਭੀੜ ਨੂੰ ਵੇਖਿਆ ਅਤੇ ਉਹਨਾਂ ਉੱਤੇ ਤਰਸ ਖਾ ਕੇ ਉਹਨਾਂ ਦੇ ਰੋਗੀਆਂ ਨੂੰ ਚੰਗਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.