11ਅਤੇ ਉਸਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ, ਉਸ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।
12ਤਾਂ ਯੋਹਨ ਦੇ ਚੇਲੇ ਆਏ ਅਤੇ ਉਸਦੀ ਲਾਸ਼ ਨੂੰ ਲੈ ਗਏ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸ਼ੂ ਨੂੰ ਖ਼ਬਰ ਦਿੱਤੀ।
13ਜਦੋਂ ਯਿਸ਼ੂ ਨੇ ਇਹ ਸੁਣਿਆ, ਉਹ ਉੱਥੋਂ ਕਿਸ਼ਤੀ ਉੱਤੇ ਬੈਠ ਕੇ ਇੱਕ ਇਕਾਂਤ ਜਗ੍ਹਾ ਵਿੱਚ ਅਲੱਗ ਚੱਲਿਆ ਗਿਆ। ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
14ਜਦੋਂ ਯਿਸ਼ੂ ਉੱਥੇ ਪਹੁੰਚੇ ਤਾਂ ਉਸਨੇ ਇੱਕ ਵੱਡੀ ਭੀੜ ਨੂੰ ਵੇਖਿਆ ਅਤੇ ਉਹਨਾਂ ਉੱਤੇ ਤਰਸ ਖਾ ਕੇ ਉਹਨਾਂ ਦੇ ਰੋਗੀਆਂ ਨੂੰ ਚੰਗਾ ਕੀਤਾ।
15ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਕੋਲ ਆ ਕੇ ਕਿਹਾ, “ਇਹ ਇੱਕ ਉਜਾੜ ਜਗ੍ਹਾਂ ਹੈ ਅਤੇ ਪਹਿਲਾਂ ਹੀ ਦੇਰ ਹੋ ਚੁੱਕੀ ਹੈ। ਭੀੜ ਨੂੰ ਭੇਜ ਦਿਓ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।”