13ਜਦੋਂ ਯਿਸ਼ੂ ਨੇ ਇਹ ਸੁਣਿਆ, ਉਹ ਉੱਥੋਂ ਕਿਸ਼ਤੀ ਉੱਤੇ ਬੈਠ ਕੇ ਇੱਕ ਇਕਾਂਤ ਜਗ੍ਹਾ ਵਿੱਚ ਅਲੱਗ ਚੱਲਿਆ ਗਿਆ। ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
14ਜਦੋਂ ਯਿਸ਼ੂ ਉੱਥੇ ਪਹੁੰਚੇ ਤਾਂ ਉਸਨੇ ਇੱਕ ਵੱਡੀ ਭੀੜ ਨੂੰ ਵੇਖਿਆ ਅਤੇ ਉਹਨਾਂ ਉੱਤੇ ਤਰਸ ਖਾ ਕੇ ਉਹਨਾਂ ਦੇ ਰੋਗੀਆਂ ਨੂੰ ਚੰਗਾ ਕੀਤਾ।
15ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਕੋਲ ਆ ਕੇ ਕਿਹਾ, “ਇਹ ਇੱਕ ਉਜਾੜ ਜਗ੍ਹਾਂ ਹੈ ਅਤੇ ਪਹਿਲਾਂ ਹੀ ਦੇਰ ਹੋ ਚੁੱਕੀ ਹੈ। ਭੀੜ ਨੂੰ ਭੇਜ ਦਿਓ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।”
16ਯਿਸ਼ੂ ਨੇ ਉੱਤਰ ਦਿੱਤਾ, “ਉਹਨਾਂ ਨੂੰ ਜਾਣ ਦੀ ਲੋੜ ਨਹੀਂ ਹੈ। ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।”
17ਉਹਨਾਂ ਨੇ ਕਿਹਾ, “ਇੱਥੇ ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”