16ਯਿਸ਼ੂ ਨੇ ਉੱਤਰ ਦਿੱਤਾ, “ਉਹਨਾਂ ਨੂੰ ਜਾਣ ਦੀ ਲੋੜ ਨਹੀਂ ਹੈ। ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।”
17ਉਹਨਾਂ ਨੇ ਕਿਹਾ, “ਇੱਥੇ ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
18ਤਾਂ ਯਿਸ਼ੂ ਬੋਲੇ, “ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ।”
19ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।
20ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ।