ਮੱਤੀਯਾਹ 14

ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।

Matthew 14:19 (UKJV) And he commanded the multitude to sit down on the grass, and took the five loaves, and the two fishes, and looking up to heaven, he blessed, and brake, and gave the loaves to his disciples, and the disciples to the multitude.

17ਉਹਨਾਂ ਨੇ ਕਿਹਾ, “ਇੱਥੇ ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”

18ਤਾਂ ਯਿਸ਼ੂ ਬੋਲੇ, “ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ।”

19ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।

20ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ।

21ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਪੰਜ ਹਜ਼ਾਰ ਮਰਦ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.