ਮੱਤੀਯਾਹ 14

ਅਤੇ ਉਸਨੇ ਆਪਣੇ ਅਧਿਕਾਰੀਆਂ ਨੂੰ ਆਖਿਆ, “ਇਹ ਯੋਹਨ ਬਪਤਿਸਮਾ ਦੇਣ ਵਾਲਾ ਹੈ; ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ! ਅਤੇ ਇਸੇ ਕਾਰਨ ਉਸਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ।”

Matthew 14:2 (UKJV) And said unto his servants, This is John the Baptist; he has risen from the dead; and therefore mighty works do show forth themselves in him.

1ਉਹਨਾਂ ਦਿਨਾਂ ਵਿੱਚ ਗਲੀਲ ਦੇ ਰਾਜਾ ਹੇਰੋਦੇਸ ਨੇ ਯਿਸ਼ੂ ਦੀ ਖ਼ਬਰ ਸੁਣੀ।

2ਅਤੇ ਉਸਨੇ ਆਪਣੇ ਅਧਿਕਾਰੀਆਂ ਨੂੰ ਆਖਿਆ, “ਇਹ ਯੋਹਨ ਬਪਤਿਸਮਾ ਦੇਣ ਵਾਲਾ ਹੈ; ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ! ਅਤੇ ਇਸੇ ਕਾਰਨ ਉਸਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ।”

3ਹੇਰੋਦੇਸ ਨੇ ਆਪਣੇ ਵੱਡੇ ਭਰਾ ਫਿਲਿੱਪਾਸ ਦੀ ਪਤਨੀ ਹੇਰੋਦਿਅਸ ਦੇ ਕਾਰਨ ਯੋਹਨ ਨੂੰ ਫੜਿਆ ਅਤੇ ਕੈਦ ਵਿੱਚ ਬੰਦ ਕਰ ਦਿੱਤਾ ਸੀ।

4ਕਿਉਂਕਿ ਯੋਹਨ ਨੇ ਉਸ ਨੂੰ ਕਿਹਾ ਸੀ, “ਤੁਹਾਡੇ ਲਈ ਉਸ ਨਾਲ ਵਿਆਹ ਕਰਵਾਉਣਾ ਬਿਵਸਥਾ ਅਨੁਸਾਰ ਸਹੀ ਨਹੀਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.