19ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।
20ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ।
21ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਪੰਜ ਹਜ਼ਾਰ ਮਰਦ ਸਨ।
22ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਆਗਿਆ ਦਿੱਤੀ, ਤੁਸੀਂ ਮੇਰੇ ਨਾਲੋਂ ਪਹਿਲਾਂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘ ਜਾਓ, ਕਿ ਜਦ ਤੱਕ ਉਹ ਭੀੜ ਨੂੰ ਵਿਦਾ ਨਾ ਕਰੇ।
23ਭੀੜ ਨੂੰ ਭੇਜਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਇਕੱਲੇ ਪਹਾੜ ਉੱਤੇ ਚੜ੍ਹ ਗਿਆ ਅਤੇ ਜਦੋਂ ਰਾਤ ਹੋਈ ਤਾਂ ਉਹ ਉੱਥੇ ਇਕੱਲੇ ਹੀ ਸੀ।