ਮੱਤੀਯਾਹ 14

ਭੀੜ ਨੂੰ ਭੇਜਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਇਕੱਲੇ ਪਹਾੜ ਉੱਤੇ ਚੜ੍ਹ ਗਿਆ ਅਤੇ ਜਦੋਂ ਰਾਤ ਹੋਈ ਤਾਂ ਉਹ ਉੱਥੇ ਇਕੱਲੇ ਹੀ ਸੀ।

Matthew 14:23 (UKJV) And when he had sent the multitudes away, he went up into a mountain apart to pray: and when the evening was come, he was there alone.

21ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਪੰਜ ਹਜ਼ਾਰ ਮਰਦ ਸਨ।

22ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਆਗਿਆ ਦਿੱਤੀ, ਤੁਸੀਂ ਮੇਰੇ ਨਾਲੋਂ ਪਹਿਲਾਂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘ ਜਾਓ, ਕਿ ਜਦ ਤੱਕ ਉਹ ਭੀੜ ਨੂੰ ਵਿਦਾ ਨਾ ਕਰੇ।

23ਭੀੜ ਨੂੰ ਭੇਜਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਇਕੱਲੇ ਪਹਾੜ ਉੱਤੇ ਚੜ੍ਹ ਗਿਆ ਅਤੇ ਜਦੋਂ ਰਾਤ ਹੋਈ ਤਾਂ ਉਹ ਉੱਥੇ ਇਕੱਲੇ ਹੀ ਸੀ।

24ਅਤੇ ਕਿਸ਼ਤੀ ਪਹਿਲਾਂ ਹੀ ਕੰੰਢੇ ਤੋਂ ਕਾਫ਼ੀ ਦੂਰੀ ਸੀ ਅਤੇ ਝੀਲ ਵਿੱਚ ਲਹਿਰਾਂ ਕਰਕੇ ਕਿਸ਼ਤੀ ਡੋਲ ਰਹੀ ਸੀ, ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਸੀ।

25ਅਤੇ ਰਾਤ ਦੇ ਚੌਥੇ ਪਹਿਰ ਯਿਸ਼ੂ ਝੀਲ ਦੇ ਉੱਤੇ ਤੁਰਦੇ ਹੋਏ, ਉਹਨਾਂ ਵੱਲ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.