23ਭੀੜ ਨੂੰ ਭੇਜਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਇਕੱਲੇ ਪਹਾੜ ਉੱਤੇ ਚੜ੍ਹ ਗਿਆ ਅਤੇ ਜਦੋਂ ਰਾਤ ਹੋਈ ਤਾਂ ਉਹ ਉੱਥੇ ਇਕੱਲੇ ਹੀ ਸੀ।
24ਅਤੇ ਕਿਸ਼ਤੀ ਪਹਿਲਾਂ ਹੀ ਕੰੰਢੇ ਤੋਂ ਕਾਫ਼ੀ ਦੂਰੀ ਸੀ ਅਤੇ ਝੀਲ ਵਿੱਚ ਲਹਿਰਾਂ ਕਰਕੇ ਕਿਸ਼ਤੀ ਡੋਲ ਰਹੀ ਸੀ, ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਸੀ।
25ਅਤੇ ਰਾਤ ਦੇ ਚੌਥੇ ਪਹਿਰ ਯਿਸ਼ੂ ਝੀਲ ਦੇ ਉੱਤੇ ਤੁਰਦੇ ਹੋਏ, ਉਹਨਾਂ ਵੱਲ ਆਏ।
26ਅਤੇ ਚੇਲਿਆਂ ਨੇ ਯਿਸ਼ੂ ਨੂੰ ਝੀਲ ਦੇ ਕੰਢੇ ਉੱਤੇ ਤੁਰਦੇ ਵੇਖਿਆ, ਤਾਂ ਉਹ ਘਬਰਾ ਕੇ ਆਖਣ ਲੱਗੇ। “ਇਹ ਭੂਤ ਹੈ,” ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।
27ਪਰ ਯਿਸ਼ੂ ਨੇ ਤੁਰੰਤ ਉਹਨਾਂ ਨੂੰ ਆਖਿਆ, “ਹੌਸਲਾ ਰੱਖੋ! ਇਹ ਮੈਂ ਹਾਂ, ਨਾ ਡਰੋ।”