ਮੱਤੀਯਾਹ 14

ਪਰ ਯਿਸ਼ੂ ਨੇ ਤੁਰੰਤ ਉਹਨਾਂ ਨੂੰ ਆਖਿਆ, “ਹੌਸਲਾ ਰੱਖੋ! ਇਹ ਮੈਂ ਹਾਂ, ਨਾ ਡਰੋ।”

Matthew 14:27 (UKJV) But immediately Jesus spoke unto them, saying, Be of good cheer; it is I; be not afraid.

25ਅਤੇ ਰਾਤ ਦੇ ਚੌਥੇ ਪਹਿਰ ਯਿਸ਼ੂ ਝੀਲ ਦੇ ਉੱਤੇ ਤੁਰਦੇ ਹੋਏ, ਉਹਨਾਂ ਵੱਲ ਆਏ।

26ਅਤੇ ਚੇਲਿਆਂ ਨੇ ਯਿਸ਼ੂ ਨੂੰ ਝੀਲ ਦੇ ਕੰਢੇ ਉੱਤੇ ਤੁਰਦੇ ਵੇਖਿਆ, ਤਾਂ ਉਹ ਘਬਰਾ ਕੇ ਆਖਣ ਲੱਗੇ। “ਇਹ ਭੂਤ ਹੈ,” ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।

27ਪਰ ਯਿਸ਼ੂ ਨੇ ਤੁਰੰਤ ਉਹਨਾਂ ਨੂੰ ਆਖਿਆ, “ਹੌਸਲਾ ਰੱਖੋ! ਇਹ ਮੈਂ ਹਾਂ, ਨਾ ਡਰੋ।”

28ਪਤਰਸ ਨੇ ਉੱਤਰ ਦਿੱਤਾ, “ਪ੍ਰਭੂ ਜੀ, ਜੇ ਤੁਸੀਂ ਹੋ ਤਾਂ ਮੈਨੂੰ ਆਗਿਆ ਦਿਓ ਕਿ ਮੈਂ ਪਾਣੀ ਉੱਤੇ ਚੱਲ ਕੇ ਤੁਹਾਡੇ ਕੋਲ ਆਵਾਂ।”

29ਯਿਸ਼ੂ ਨੇ ਕਿਹਾ, “ਆਓ।” ਪਤਰਸ ਕਿਸ਼ਤੀ ਤੋਂ ਉੱਤਰ ਕੇ ਯਿਸ਼ੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.