34ਜਦੋਂ ਉਹ ਪਾਰ ਲੰਘੇ, ਤਾਂ ਗਨੇਸਰੇਤ ਦੀ ਧਰਤੀ ਉੱਤੇ ਪਹੁੰਚੇ।
35ਅਤੇ ਜਦੋਂ ਉਸ ਜਗ੍ਹਾ ਦੇ ਲੋਕਾਂ ਨੇ ਯਿਸ਼ੂ ਨੂੰ ਪਛਾਣ ਲਿਆ, ਤਾਂ ਉਨ੍ਹਾਂ ਨੇ ਆਸ-ਪਾਸ ਦੇ ਦੇਸ਼ਾ ਨੂੰ ਸੁਨੇਹਾ ਭੇਜਿਆ। ਅਤੇ ਲੋਕ ਆਪਣੇ ਸਾਰੇ ਬੀਮਾਰਾਂ ਨੂੰ ਉਸਦੇ ਕੋਲ ਲੈ ਆਏ।
36ਅਤੇ ਉਹਨਾਂ ਨੇ ਯਿਸ਼ੂ ਅੱਗੇ ਬੇਨਤੀ ਕੀਤੀ ਕਿ ਉਹ ਬੀਮਾਰਾਂ ਨੂੰ ਆਪਣੇ ਕੱਪੜੇ ਦੇ ਕਿਨਾਰੇ ਨੂੰ ਛੂਹਣ ਦੇਵੇ ਅਤੇ ਜਿਸਨੇ ਵੀ ਉਸਨੂੰ ਛੂਹਿਆ ਉਹ ਸਭ ਚੰਗੇ ਹੋ ਗਏ।