10ਯਿਸ਼ੂ ਨੇ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਸੁਣੋ ਅਤੇ ਸਮਝੋ।
11ਜੋ ਕੁਝ ਮੂੰਹ ਵਿੱਚ ਜਾਂਦਾ ਹੈ ਉਹ ਉਹਨਾਂ ਨੂੰ ਅਸ਼ੁੱਧ ਨਹੀਂ ਕਰਦਾ, ਪਰ ਜੋ ਮੂੰਹ ਵਿੱਚੋਂ ਬਾਹਰ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।”
12ਤਦ ਚੇਲਿਆਂ ਨੇ ਕੋਲ ਆ ਕੇ ਉਹਨਾਂ ਤੋਂ ਪੁੱਛਿਆ, “ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?”
13ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਹਰੇਕ ਬੂਟਾ ਜਿਹੜਾ ਮੇਰੇ ਸਵਰਗੀ ਪਿਤਾ ਨੇ ਨਹੀਂ ਲਗਾਇਆ, ਉਹ ਜੜ੍ਹੋ ਪੁੱਟਿਆ ਜਾਵੇਗਾ।
14ਉਹਨਾਂ ਨੂੰ ਛੱਡ ਦਿਓ; ਉਹ ਅੰਨ੍ਹੇ ਆਗੂ ਹਨ। ਜੇ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਵਿਖਾਏਗਾ, ਤਾਂ ਦੋਵੇਂ ਹੀ ਟੋਏ ਵਿੱਚ ਡਿੱਗ ਜਾਣਗੇ।”