15ਤਦ ਪਤਰਸ ਨੇ ਆਖਿਆ, “ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।”
16ਯਿਸ਼ੂ ਨੇ ਕਿਹਾ, “ਕੀ ਤੁਸੀਂ ਅਜੇ ਵੀ ਨਿਰਬੁੱਧ ਹੋ?
17ਕੀ ਤੁਸੀਂ ਨਹੀਂ ਸਮਝਦੇ, ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਸੋ ਪੇਟ ਵਿੱਚ ਜਾਂਦਾ ਹੈ ਅਤੇ ਬਾਹਰ ਕੱਢਿਆ ਜਾਂਦਾ ਹੈ?
18ਪਰ ਜਿਹੜੀਆਂ ਗੱਲਾਂ ਮਨੁੱਖ ਦੇ ਮੂੰਹ ਵਿੱਚੋਂ ਨਿੱਕਲਦੀਆਂ ਹਨ, ਜੋ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਉਸਨੂੰ ਅਸ਼ੁੱਧ ਕਰਦੀਆਂ ਹਨ।
19ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।