17ਕੀ ਤੁਸੀਂ ਨਹੀਂ ਸਮਝਦੇ, ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਸੋ ਪੇਟ ਵਿੱਚ ਜਾਂਦਾ ਹੈ ਅਤੇ ਬਾਹਰ ਕੱਢਿਆ ਜਾਂਦਾ ਹੈ?
18ਪਰ ਜਿਹੜੀਆਂ ਗੱਲਾਂ ਮਨੁੱਖ ਦੇ ਮੂੰਹ ਵਿੱਚੋਂ ਨਿੱਕਲਦੀਆਂ ਹਨ, ਜੋ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਉਸਨੂੰ ਅਸ਼ੁੱਧ ਕਰਦੀਆਂ ਹਨ।
19ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
20ਇਹ ਗੱਲਾਂ ਹਨ ਜੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਬਿਨ੍ਹਾਂ ਹੱਥ ਧੋਤੇ ਰੋਟੀ ਖਾਣਾ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ।”
21ਯਿਸ਼ੂ ਉਸ ਜਗ੍ਹਾਂ ਨੂੰ ਛੱਡ ਕੇ ਸੋਰ ਅਤੇ ਸਿਦੋਨ ਦੇ ਇਲਾਕੇ ਵਿੱਚ ਚਲੇ ਗਏ।