ਮੱਤੀਯਾਹ 15

“ਤੁਹਾਡੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ!”

Matthew 15:2 (UKJV) Why do your disciples transgress the tradition of the elders? for they wash not their hands when they eat bread.

1ਤਦ ਕੁਝ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਯੇਰੂਸ਼ਲੇਮ ਤੋਂ ਯਿਸ਼ੂ ਕੋਲ ਆਏ ਅਤੇ ਪੁੱਛਿਆ,

2“ਤੁਹਾਡੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ!”

3ਪਰ ਯਿਸ਼ੂ ਨੇ ਉੱਤਰ ਦਿੱਤਾ, “ਤੁਸੀਂ ਵੀ ਕਿਉਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?

4ਪਰਮੇਸ਼ਵਰ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ’ ਅਤੇ ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ ਉਹ ਮੌਤ ਦੇ ਘਾਟ ਉਤਾਰਿਆ ਜਾਵੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.