ਮੱਤੀਯਾਹ 15

ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਉਹਨਾਂ ਕੋਲ ਆਈ ਅਤੇ ਉੱਚੀ ਆਵਾਜ਼ ਵਿੱਚ ਕਹਿਣ ਲੱਗੀ, “ਹੇ ਪ੍ਰਭੂ, ਦਾਵੀਦ ਦੇ ਪੁੱਤਰ, ਮੇਰੇ ਤੇ ਮਿਹਰ ਕਰੋ! ਮੇਰੀ ਧੀ ਦੁਸ਼ਟ ਆਤਮਾ ਦੇ ਕਾਰਨ ਬਹੁਤ ਦੁਖੀ ਹੈ।”

Matthew 15:22 (UKJV) And, behold, a woman of Canaan came out of the same coasts, and cried unto him, saying, Have mercy on me, O Lord, you son of David; my daughter is grievously vexed with a devil.

20ਇਹ ਗੱਲਾਂ ਹਨ ਜੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਬਿਨ੍ਹਾਂ ਹੱਥ ਧੋਤੇ ਰੋਟੀ ਖਾਣਾ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ।”

21ਯਿਸ਼ੂ ਉਸ ਜਗ੍ਹਾਂ ਨੂੰ ਛੱਡ ਕੇ ਸੋਰ ਅਤੇ ਸਿਦੋਨ ਦੇ ਇਲਾਕੇ ਵਿੱਚ ਚਲੇ ਗਏ।

22ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਉਹਨਾਂ ਕੋਲ ਆਈ ਅਤੇ ਉੱਚੀ ਆਵਾਜ਼ ਵਿੱਚ ਕਹਿਣ ਲੱਗੀ, “ਹੇ ਪ੍ਰਭੂ, ਦਾਵੀਦ ਦੇ ਪੁੱਤਰ, ਮੇਰੇ ਤੇ ਮਿਹਰ ਕਰੋ! ਮੇਰੀ ਧੀ ਦੁਸ਼ਟ ਆਤਮਾ ਦੇ ਕਾਰਨ ਬਹੁਤ ਦੁਖੀ ਹੈ।”

23ਪਰ ਯਿਸ਼ੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਸਦੇ ਚੇਲਿਆਂ ਨੇ ਕੋਲ ਆ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਉਸ ਨੂੰ ਵਿਦਾ ਕਰੋ, ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।”

24ਉਸਨੇ ਉੱਤਰ ਦਿੱਤਾ, “ਮੈਂ ਇਸਰਾਏਲ ਦੀਆਂ ਗੁਆਚੀਆਂ ਹੋਈਆ ਭੇਡਾਂ ਤੋਂ ਬਿਨ੍ਹਾਂ, ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.