22ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਉਹਨਾਂ ਕੋਲ ਆਈ ਅਤੇ ਉੱਚੀ ਆਵਾਜ਼ ਵਿੱਚ ਕਹਿਣ ਲੱਗੀ, “ਹੇ ਪ੍ਰਭੂ, ਦਾਵੀਦ ਦੇ ਪੁੱਤਰ, ਮੇਰੇ ਤੇ ਮਿਹਰ ਕਰੋ! ਮੇਰੀ ਧੀ ਦੁਸ਼ਟ ਆਤਮਾ ਦੇ ਕਾਰਨ ਬਹੁਤ ਦੁਖੀ ਹੈ।”
23ਪਰ ਯਿਸ਼ੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਸਦੇ ਚੇਲਿਆਂ ਨੇ ਕੋਲ ਆ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਉਸ ਨੂੰ ਵਿਦਾ ਕਰੋ, ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।”
24ਉਸਨੇ ਉੱਤਰ ਦਿੱਤਾ, “ਮੈਂ ਇਸਰਾਏਲ ਦੀਆਂ ਗੁਆਚੀਆਂ ਹੋਈਆ ਭੇਡਾਂ ਤੋਂ ਬਿਨ੍ਹਾਂ, ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।”
25ਪਰ ਉਹ ਔਰਤ ਆਈ ਅਤੇ ਉਸਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ ਮੇਰੀ ਮਦਦ ਕਰੋ!”
26ਤਾਂ ਉਸਨੇ ਉੱਤਰ ਦਿੱਤਾ, “ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।”