25ਪਰ ਉਹ ਔਰਤ ਆਈ ਅਤੇ ਉਸਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ ਮੇਰੀ ਮਦਦ ਕਰੋ!”
26ਤਾਂ ਉਸਨੇ ਉੱਤਰ ਦਿੱਤਾ, “ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।”
27ਤਾਂ ਔਰਤ ਨੇ ਕਿਹਾ, “ਹਾਂ ਪ੍ਰਭੂ ਜੀ, ਪਰ ਇਹ ਵੀ ਤਾਂ ਸੱਚ ਹੈ ਕਿ ਕੁੱਤੇ ਵੀ ਆਪਣੇ ਮਾਲਕ ਦੇ ਮੇਜ਼ ਤੋਂ ਡਿੱਗੇ ਟੁਕੜੇ ਖਾਂਦੇ ਹਨ।”
28ਤਦ ਯਿਸ਼ੂ ਨੇ ਉਸਨੂੰ ਕਿਹਾ, “ਹੇ ਪੁੱਤਰੀ ਤੇਰਾ ਵਿਸ਼ਵਾਸ ਵੱਡਾ ਹੈ! ਜਿਵੇਂ ਤੂੰ ਚਾਹੁੰਦੀ ਹੈ ਤੇਰੇ ਲਈ ਉਸੇ ਤਰ੍ਹਾਂ ਹੀ ਹੋਵੇ।” ਅਤੇ ਉਸ ਦੀ ਧੀ ਉਸੇ ਵਕਤ ਹੀ ਚੰਗੀ ਹੋ ਗਈ।
29ਯਿਸ਼ੂ ਉੱਥੋਂ ਚੱਲ ਕੇ ਗਲੀਲ ਦੀ ਝੀਲ ਦੇ ਨੇੜੇ ਆਏ ਅਤੇ ਪਹਾੜ ਉੱਤੇ ਚੜ੍ਹ ਕੇ ਬੈਠ ਗਏ।