ਮੱਤੀਯਾਹ 15

ਪਰ ਯਿਸ਼ੂ ਨੇ ਉੱਤਰ ਦਿੱਤਾ, “ਤੁਸੀਂ ਵੀ ਕਿਉਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?

Matthew 15:3 (UKJV) But he answered and said unto them, Why do all of you also transgress the commandment of God by your tradition?

1ਤਦ ਕੁਝ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਯੇਰੂਸ਼ਲੇਮ ਤੋਂ ਯਿਸ਼ੂ ਕੋਲ ਆਏ ਅਤੇ ਪੁੱਛਿਆ,

2“ਤੁਹਾਡੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ!”

3ਪਰ ਯਿਸ਼ੂ ਨੇ ਉੱਤਰ ਦਿੱਤਾ, “ਤੁਸੀਂ ਵੀ ਕਿਉਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?

4ਪਰਮੇਸ਼ਵਰ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ’ ਅਤੇ ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ ਉਹ ਮੌਤ ਦੇ ਘਾਟ ਉਤਾਰਿਆ ਜਾਵੇ।’

5ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ‘ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.