ਮੱਤੀਯਾਹ 15

ਅਤੇ ਬਹੁਤ ਵੱਡੀ ਭੀੜ ਉਹਨਾਂ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਅਪੰਗਾਂ, ਗੂੰਗਿਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਨੂੰ ਲਿਆਏ ਅਤੇ ਉਹਨਾਂ ਨੂੰ ਉਸਦੇ ਚਰਨਾਂ ਕੋਲ ਰੱਖ ਦਿੱਤਾ; ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।

Matthew 15:30 (UKJV) And great multitudes came unto him, having with them those that were lame, blind, dumb, physically disabled, and many others, and cast them down at Jesus' feet; and he healed them:

28ਤਦ ਯਿਸ਼ੂ ਨੇ ਉਸਨੂੰ ਕਿਹਾ, “ਹੇ ਪੁੱਤਰੀ ਤੇਰਾ ਵਿਸ਼ਵਾਸ ਵੱਡਾ ਹੈ! ਜਿਵੇਂ ਤੂੰ ਚਾਹੁੰਦੀ ਹੈ ਤੇਰੇ ਲਈ ਉਸੇ ਤਰ੍ਹਾਂ ਹੀ ਹੋਵੇ।” ਅਤੇ ਉਸ ਦੀ ਧੀ ਉਸੇ ਵਕਤ ਹੀ ਚੰਗੀ ਹੋ ਗਈ।

29ਯਿਸ਼ੂ ਉੱਥੋਂ ਚੱਲ ਕੇ ਗਲੀਲ ਦੀ ਝੀਲ ਦੇ ਨੇੜੇ ਆਏ ਅਤੇ ਪਹਾੜ ਉੱਤੇ ਚੜ੍ਹ ਕੇ ਬੈਠ ਗਏ।

30ਅਤੇ ਬਹੁਤ ਵੱਡੀ ਭੀੜ ਉਹਨਾਂ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਅਪੰਗਾਂ, ਗੂੰਗਿਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਨੂੰ ਲਿਆਏ ਅਤੇ ਉਹਨਾਂ ਨੂੰ ਉਸਦੇ ਚਰਨਾਂ ਕੋਲ ਰੱਖ ਦਿੱਤਾ; ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।

31ਅਤੇ ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ ਹਨ, ਅਪੰਗ ਚੰਗੇ ਹੁੰਦੇ ਹਨ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ, ਤਾਂ ਉਹ ਹੈਰਾਨ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੀ ਮਹਿਮਾ ਕੀਤੀ।

32ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਆਖਿਆ, “ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਹੈ। ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਨੂੰ ਭੁੱਖਿਆਂ ਭੇਜ ਕੇ ਵਿਦਾ ਕਰਾਂ ਕਿਤੇ ਅਜਿਹਾ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.