ਮੱਤੀਯਾਹ 15

ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਆਖਿਆ, “ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਹੈ। ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਨੂੰ ਭੁੱਖਿਆਂ ਭੇਜ ਕੇ ਵਿਦਾ ਕਰਾਂ ਕਿਤੇ ਅਜਿਹਾ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।”

Matthew 15:32 (UKJV) Then Jesus called his disciples unto him, and said, I have compassion on the multitude, because they continue with me now three days, and have nothing to eat: and I will not send them away fasting, lest they faint in the way.

30ਅਤੇ ਬਹੁਤ ਵੱਡੀ ਭੀੜ ਉਹਨਾਂ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਅਪੰਗਾਂ, ਗੂੰਗਿਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਨੂੰ ਲਿਆਏ ਅਤੇ ਉਹਨਾਂ ਨੂੰ ਉਸਦੇ ਚਰਨਾਂ ਕੋਲ ਰੱਖ ਦਿੱਤਾ; ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।

31ਅਤੇ ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ ਹਨ, ਅਪੰਗ ਚੰਗੇ ਹੁੰਦੇ ਹਨ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ, ਤਾਂ ਉਹ ਹੈਰਾਨ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੀ ਮਹਿਮਾ ਕੀਤੀ।

32ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਆਖਿਆ, “ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਹੈ। ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਨੂੰ ਭੁੱਖਿਆਂ ਭੇਜ ਕੇ ਵਿਦਾ ਕਰਾਂ ਕਿਤੇ ਅਜਿਹਾ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।”

33ਅਤੇ ਉਸਦੇ ਚੇਲਿਆਂ ਨੇ ਪੁੱਛਿਆ, “ਅਸੀਂ ਇਸ ਉਜਾੜ ਜਗ੍ਹਾ ਵਿੱਚੋਂ ਇੰਨੀ ਭੀੜ ਦੇ ਖਾਣ ਲਈ ਰੋਟੀਆਂ ਕਿੱਥੋਂ ਲਿਆਈਏ?”

34ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆਂ ਹਨ?” ਉਹਨਾਂ ਨੇ ਜਵਾਬ ਦਿੱਤਾ, “ਸੱਤ ਅਤੇ ਕੁਝ ਛੋਟੀਆਂ ਮੱਛੀਆਂ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.