34ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆਂ ਹਨ?” ਉਹਨਾਂ ਨੇ ਜਵਾਬ ਦਿੱਤਾ, “ਸੱਤ ਅਤੇ ਕੁਝ ਛੋਟੀਆਂ ਮੱਛੀਆਂ ਹਨ।”
35ਉਹਨਾਂ ਨੇ ਭੀੜ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ।
36ਤਦ ਯਿਸ਼ੂ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
37ਤਦ ਸਾਰੇ ਖਾ ਕੇ ਰੱਜ ਗਏ। ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆ ਨਾਲ ਭਰੇ ਸੱਤ ਟੋਕਰੇ ਚੁੱਕੇ।
38ਅਤੇ ਖਾਣ ਵਾਲੇ ਔਰਤ ਅਤੇ ਬੱਚਿਆਂ ਤੋਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।