ਮੱਤੀਯਾਹ 15

ਪਰਮੇਸ਼ਵਰ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ’ ਅਤੇ ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ ਉਹ ਮੌਤ ਦੇ ਘਾਟ ਉਤਾਰਿਆ ਜਾਵੇ।’

Matthew 15:4 (UKJV) For God commanded, saying, Honour your father and mother: and, He that curses father or mother, let him die the death.

2“ਤੁਹਾਡੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ!”

3ਪਰ ਯਿਸ਼ੂ ਨੇ ਉੱਤਰ ਦਿੱਤਾ, “ਤੁਸੀਂ ਵੀ ਕਿਉਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?

4ਪਰਮੇਸ਼ਵਰ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ’ ਅਤੇ ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ ਉਹ ਮੌਤ ਦੇ ਘਾਟ ਉਤਾਰਿਆ ਜਾਵੇ।’

5ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ‘ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ।’

6ਇਸ ਤਰ੍ਹਾਂ ਉਹ ‘ਆਪਣੇ ਪਿਤਾ ਜਾਂ ਮਾਤਾ ਦਾ ਸਤਿਕਾਰ’ ਨਹੀਂ ਕਰਦਾ। ਇਸ ਤਰ੍ਹਾਂ ਤੁਸੀਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਵਚਨ ਦੀ ਸਿੱਖਿਆ ਨੂੰ ਟਾਲ ਦਿੰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.