6ਇਸ ਤਰ੍ਹਾਂ ਉਹ ‘ਆਪਣੇ ਪਿਤਾ ਜਾਂ ਮਾਤਾ ਦਾ ਸਤਿਕਾਰ’ ਨਹੀਂ ਕਰਦਾ। ਇਸ ਤਰ੍ਹਾਂ ਤੁਸੀਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਵਚਨ ਦੀ ਸਿੱਖਿਆ ਨੂੰ ਟਾਲ ਦਿੰਦੇ ਹੋ।
7ਹੇ ਪਖੰਡੀਓ! ਯਸ਼ਾਯਾਹ ਨੇ ਤੁਹਾਡੇ ਬਾਰੇ ਸਹੀ ਭਵਿੱਖਬਾਣੀ ਕੀਤੀ ਸੀ:
8“ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
9ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂਂ ਦੀ ਸਿੱਖਿਆ ਦਿੰਦੇ ਹਨ।’ ”
10ਯਿਸ਼ੂ ਨੇ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਸੁਣੋ ਅਤੇ ਸਮਝੋ।