9ਕੀ ਤੁਹਾਨੂੰ ਹੁਣ ਤੱਕ ਸਮਝ ਨਹੀਂ ਆਈ? ਅਤੇ ਕੀ ਤੁਹਾਨੂੰ ਯਾਦ ਨਹੀਂ? ਜਦੋਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕ ਰਜਾਏ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
10ਅਤੇ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਨੂੰ ਰਜਾਇਆ ਅਤੇ ਬਚੇ ਹੋਏ ਭੋਜਨ ਨਾਲ ਕਿੰਨ੍ਹੀਆਂ ਟੋਕਰੀਆਂ ਚੁੱਕੀਆਂ ਸਨ?
11ਤੁਸੀਂ ਕਿਉਂ ਨਹੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਰੋਟੀ ਬਾਰੇ ਗੱਲ ਨਹੀਂ ਕਰ ਰਿਹਾ ਸੀ? ਪਰ ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚ ਕੇ ਰਹੋ।”
12ਤਦ ਉਹ ਸਮਝੇ ਕਿ ਉਹ ਸਾਨੂੰ ਰੋਟੀ ਵਿੱਚ ਮਿਲਾਏ ਗਏ ਖ਼ਮੀਰ ਤੋਂ ਨਹੀਂ, ਪਰ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਲਈ ਕਹਿ ਰਹੇ ਸਨ।
13ਜਦੋਂ ਯਿਸ਼ੂ ਕਯਸਰਿਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਏ ਅਤੇ ਆਪਣੇ ਚੇਲਿਆਂ ਨੂੰ ਪੁੱਛਿਆ, “ਮਨੁੱਖ ਦੇ ਪੁੱਤਰ ਬਾਰੇ ਲੋਕ ਕੀ ਕਹਿੰਦੇ ਹਨ?”