17ਯਿਸ਼ੂ ਨੇ ਉਸਨੂੰ ਕਿਹਾ, “ਮੁਬਾਰਕ ਹੈ ਤੂੰ ਸ਼ਿਮਓਨ ਯੋਨਾਹ ਦੇ ਪੁੱਤਰ, ਕਿਉਂਕਿ ਇਹ ਗੱਲ ਲਹੂ ਜਾ ਮਾਸ ਨੇ ਨਹੀਂ, ਪਰ ਮੇਰੇ ਪਿਤਾ ਨੇ ਜੋ ਸਵਰਗ ਵਿੱਚ ਹੈ ਤੇਰੇ ਉੱਪਰ ਪ੍ਰਗਟ ਕੀਤੀ ਹੈ।
18ਅਤੇ ਮੈਂ ਤੈਨੂੰ ਆਖਦਾ ਹਾਂ ਤੂੰ ਪਤਰਸ ਹੈ, ਅਤੇ ਇਸ ਚੱਟਾਨ ਉੱਤੇ ਮੈਂ ਆਪਣੀ ਕਲੀਸਿਆ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਸ ਉੱਤੇ ਕੋਈ ਵੱਸ ਨਾ ਹੋਵੇਗਾ।
19ਅਤੇ ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆ ਦੇਵੇਗਾ; ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।”
20ਤਦ ਉਸਨੇ ਆਪਣੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਕਿ ਮੈਂ ਮਸੀਹ ਹਾਂ।
21ਉਸ ਸਮੇਂ ਯਿਸ਼ੂ ਆਪਣੇ ਚੇਲਿਆਂ ਨੂੰ ਦੱਸਣ ਲੱਗੇ, ਇਹ ਜ਼ਰੂਰੀ ਹੈ ਜੋ ਮੈਂ ਯੇਰੂਸ਼ਲੇਮ ਨੂੰ ਜਾਵਾਂ ਅਤੇ ਉੱਥੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੇ ਹੱਥੋਂ ਦੁੱਖ ਸਹਿਣ ਕਰਾਂ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਸਰੇ ਦਿਨ ਫਿਰ ਜੀ ਉੱਠਾਂ।