22ਫਿਰ ਪਤਰਸ ਯਿਸ਼ੂ ਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ ਅਤੇ ਕਿਹਾ, “ਕਦੇ ਨਹੀਂ, ਪ੍ਰਭੂ ਜੀ! ਇਹ ਤੁਹਾਡੇ ਨਾਲ ਕਦੇ ਨਹੀਂ ਹੋਵੇਗਾ!”
23ਯਿਸ਼ੂ ਮੁੜੇ ਅਤੇ ਪਤਰਸ ਨੂੰ ਕਿਹਾ, “ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ਜਾ! ਤੂੰ ਮੇਰੇ ਲਈ ਠੋਕਰ ਹੈ; ਕਿਉਂ ਜੋ ਤੂੰ ਪਰਮੇਸ਼ਵਰ ਦੀਆਂਂ ਗੱਲਾਂ ਤੇ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਵੱਲ ਧਿਆਨ ਰੱਖਦਾ ਹੈ।”
24ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਚੱਲੇ।
25ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਪਰ ਜੋ ਮੇਰੇ ਕਾਰਨ ਆਪਣੀ ਜਾਨ ਗੁਆਏ ਉਹ ਉਸਨੂੰ ਪਾ ਲਵੇਗਾ।
26ਮਨੁੱਖ ਨੂੰ ਕੀ ਲਾਭ ਹੋਵੇਗਾ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ? ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?