25ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਪਰ ਜੋ ਮੇਰੇ ਕਾਰਨ ਆਪਣੀ ਜਾਨ ਗੁਆਏ ਉਹ ਉਸਨੂੰ ਪਾ ਲਵੇਗਾ।
26ਮਨੁੱਖ ਨੂੰ ਕੀ ਲਾਭ ਹੋਵੇਗਾ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ? ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?
27ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨਾਲ ਆਪਣੇ ਪਿਤਾ ਦੀ ਮਹਿਮਾ ਵਿੱਚ ਆਵੇਗਾ ਅਤੇ ਫਿਰ ਉਹ ਹਰ ਵਿਅਕਤੀ ਨੂੰ ਉਹਨਾਂ ਦੇ ਕੀਤੇ ਕੰਮਾਂ ਅਨੁਸਾਰ ਫ਼ਲ ਦੇਵੇਗਾ।
28“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖ ਲੈਣ।”