ਮੱਤੀਯਾਹ 16

ਅਤੇ ਸਵੇਰ ਨੂੰ ਕਹਿੰਦੇ ਹੋ, ‘ਅੱਜ ਹਨੇਰੀ ਵਗੇਗੀ, ਕਿਉਂਕਿ ਅਸਮਾਨ ਲਾਲ ਅਤੇ ਬੱਦਲ ਛਾਏ ਹੋਏ ਹਨ।’ ਤੁਸੀਂ ਅਸਮਾਨ ਨੂੰ ਵੇਖ ਕੇ ਜਾਂਚ ਕਰਨੀ ਜਾਣਦੇ ਹੋ, ਪਰ ਤੁਸੀਂ ਸਮਿਆਂ ਦੇ ਨਿਸ਼ਾਨ ਦੀ ਜਾਂਚ ਕਰਨੀ ਨਹੀਂ ਜਾਣਦੇ ਹੋ।

Matthew 16:3 (UKJV) And in the morning, It will be foul weather to day: for the sky is red and lowering. O all of you hypocrites, all of you can discern the face of the sky; but can all of you not discern the signs of the times?

1ਕੁਝ ਸਮਾਂ ਬਾਅਦ ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸ਼ੂ ਨੂੰ ਪਰਖਣ ਲਈ ਉਸ ਦੇ ਅੱਗੇ ਬੇਨਤੀ ਕੀਤੀ ਕਿ ਜੋ ਸਵਰਗ ਵੱਲੋਂ ਸਾਨੂੰ ਕੋਈ ਚਿੰਨ੍ਹ ਵਿਖਾਵੇ।

2ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਸ਼ਾਮ ਹੁੰਦੀ ਹੈ, ‘ਤਾਂ ਤੁਸੀਂ ਕਹਿੰਦੇ ਹੋ, ਕਿ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ,’

3ਅਤੇ ਸਵੇਰ ਨੂੰ ਕਹਿੰਦੇ ਹੋ, ‘ਅੱਜ ਹਨੇਰੀ ਵਗੇਗੀ, ਕਿਉਂਕਿ ਅਸਮਾਨ ਲਾਲ ਅਤੇ ਬੱਦਲ ਛਾਏ ਹੋਏ ਹਨ।’ ਤੁਸੀਂ ਅਸਮਾਨ ਨੂੰ ਵੇਖ ਕੇ ਜਾਂਚ ਕਰਨੀ ਜਾਣਦੇ ਹੋ, ਪਰ ਤੁਸੀਂ ਸਮਿਆਂ ਦੇ ਨਿਸ਼ਾਨ ਦੀ ਜਾਂਚ ਕਰਨੀ ਨਹੀਂ ਜਾਣਦੇ ਹੋ।

4ਇਹ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਵੇਖਣਾ ਚਾਹੁੰਦੀ ਹੈ, ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ ਇਨ੍ਹਾਂ ਨੂੰ ਕੋਈ ਹੋਰ ਚਿੰਨ੍ਹ ਨਹੀਂ ਦਿੱਤਾ ਜਾਵੇਗਾ।” ਤਦ ਯਿਸ਼ੂ ਉਹਨਾਂ ਨੂੰ ਛੱਡ ਕੇ ਚਲੇ ਗਏ।

5ਜਦੋਂ ਉਹ ਝੀਲ ਦੇ ਪਾਰ ਗਏ, ਤਾਂ ਚੇਲੇ ਰੋਟੀ ਲੈਣਾ ਭੁੱਲ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.