ਮੱਤੀਯਾਹ 16

ਇਹ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਵੇਖਣਾ ਚਾਹੁੰਦੀ ਹੈ, ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ ਇਨ੍ਹਾਂ ਨੂੰ ਕੋਈ ਹੋਰ ਚਿੰਨ੍ਹ ਨਹੀਂ ਦਿੱਤਾ ਜਾਵੇਗਾ।” ਤਦ ਯਿਸ਼ੂ ਉਹਨਾਂ ਨੂੰ ਛੱਡ ਕੇ ਚਲੇ ਗਏ।

Matthew 16:4 (UKJV) A wicked and adulterous generation seeks after a sign; and there shall no sign be given unto it, but the sign of the prophet Jonas. And he left them, and departed.

2ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਸ਼ਾਮ ਹੁੰਦੀ ਹੈ, ‘ਤਾਂ ਤੁਸੀਂ ਕਹਿੰਦੇ ਹੋ, ਕਿ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ,’

3ਅਤੇ ਸਵੇਰ ਨੂੰ ਕਹਿੰਦੇ ਹੋ, ‘ਅੱਜ ਹਨੇਰੀ ਵਗੇਗੀ, ਕਿਉਂਕਿ ਅਸਮਾਨ ਲਾਲ ਅਤੇ ਬੱਦਲ ਛਾਏ ਹੋਏ ਹਨ।’ ਤੁਸੀਂ ਅਸਮਾਨ ਨੂੰ ਵੇਖ ਕੇ ਜਾਂਚ ਕਰਨੀ ਜਾਣਦੇ ਹੋ, ਪਰ ਤੁਸੀਂ ਸਮਿਆਂ ਦੇ ਨਿਸ਼ਾਨ ਦੀ ਜਾਂਚ ਕਰਨੀ ਨਹੀਂ ਜਾਣਦੇ ਹੋ।

4ਇਹ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਵੇਖਣਾ ਚਾਹੁੰਦੀ ਹੈ, ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ ਇਨ੍ਹਾਂ ਨੂੰ ਕੋਈ ਹੋਰ ਚਿੰਨ੍ਹ ਨਹੀਂ ਦਿੱਤਾ ਜਾਵੇਗਾ।” ਤਦ ਯਿਸ਼ੂ ਉਹਨਾਂ ਨੂੰ ਛੱਡ ਕੇ ਚਲੇ ਗਏ।

5ਜਦੋਂ ਉਹ ਝੀਲ ਦੇ ਪਾਰ ਗਏ, ਤਾਂ ਚੇਲੇ ਰੋਟੀ ਲੈਣਾ ਭੁੱਲ ਗਏ।

6ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਸਾਵਧਾਨ ਰਹੋ, ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚ ਕੇ ਰਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.